ਕਿਸਾਨਾਂ ਨੇ ਮੰਡੀ ਬੋਰਡ ਵੱਲੋਂ ਕੀਤੇ ਪ੍ਰਬੰਧਾਂ 'ਤੇ ਜ਼ਾਹਰ ਕੀਤੀ ਸੰਤੁਸ਼ਟੀ - Mandi Board
ਹੁਸ਼ਿਆਰਪੁਰ: ਮੰਡੀ 'ਚ ਝੋਨੇ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਅਤੇ ਮੰਡੀ ਬੋਰਡ ਵੱਲੋਂ ਢੁਕਵੇਂ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਉਣ ਦੀ ਗੱਲ ਆਖੀ ਜਾ ਰਹੀ ਹੈ। ਇਸ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਮੰਡੀ ਬੋਰਡ ਵੱਲੋਂ ਕੀਤੇ ਗਏ ਪ੍ਰਬੰਧਾਂ 'ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਹੋਇਆਂ ਕਿਹਾ ਕਿ ਇਸ ਵਾਰ ਮੰਡੀ ਵਿੱਚ ਅੱਗੇ ਨਾਲੋਂ ਵਧੀਆ ਪ੍ਰਬੰਧ ਕੀਤੇ ਹੋਏ ਹਨ ਅਤੇ ਉਨ੍ਹਾਂ ਨੂੰ ਫ਼ਸਲ ਦਾ ਵੀ ਚੰਗਾ ਮੁੱਲ ਮਿਲ ਰਿਹਾ ਹੈ।