ਵੀਰਾਨ ਇਲਾਕੇ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ - ਗਰਮੀ ਦੇ ਮੌਸਮ 'ਚ ਅੱਗ ਲੱਗਣ ਦੀਆਂ ਘਟਨਾਵਾਂ
ਹੁਸ਼ਿਆਰਪੁਰ: ਗਰਮੀ ਦੇ ਮੌਸਮ ਲਾਗੇ ਆਉਂਦਾ ਨਾਲ ਅੱਗ ਅੱਗ ਲੱਗਣ ਦੀਆਂ ਘਟਨਾਵਾਂ ਦੇ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁੱਝ ਦਿਨਾਂ ਦੇ ਵਿੱਚ ਹੁਸ਼ਿਆਰਪੁਰ ਸ਼ਹਿਰ ਦੇ ਅੰਦਰੂਨੀ, ਬਾਹਰੀ ਤੇ ਨਾਲ ਲਗਦੇ ਇਲਾਕਿਆਂ ਵਿੱਚ ਅੱਗ ਲੱਗਣ ਦੀਆਂ ਅਨੇਕਾਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਦੇ ਤਹਿਤ ਹੁਸ਼ਿਆਰਪੁਰ ਦੇ ਘਣੀ ਵਸੋਂ ਵਾਲੇ ਇਲਾਕੇ 'ਚ ਸਥਿਤ ਮਸਜਿਦ ਦੇ ਪਿਛਲੇ ਪਾਸੇ ਵੀਰਾਨ ਪਏ ਇਲਾਕੇ 'ਚ ਜਲਣ ਯੋਗ ਸਮਾਗਰੀ ਨੂੰ ਅੱਗ ਲੱਗ ਗਈ। ਦੁਕਾਨਦਾਰਾਂ ਨੇ ਧੂੰਆਂ ਉਠਦਾ ਦੇਖਿਆ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕਰ ਦਿੱਤਾ। ਫਾਇਰ ਬ੍ਰਿਗੇਡ ਦੀ ਗੱਡੀ ਨੇ ਆ ਕੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ ਅਤੇ ਕੋਈ ਵੀ ਜਾਨੀ ਮਾਲੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।