ਪੰਜਾਬ

punjab

By

Published : Jul 28, 2022, 10:21 PM IST

ETV Bharat / videos

ਸਫਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈਕੇ ਲਾਇਆ ਧਰਨਾ, ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ!

ਬਠਿੰਡਾ: ਜ਼ਿਲ੍ਹੇ ਦੇ ਨਗਰ ਨਿਗਮ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਧਰਨਾ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਅਤੇ ਨਗਰ ਨਿਗਮ ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕਰਦੀ ਉਨ੍ਹਾਂ ਸਮੇਂ ਤੱਕ ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਹੀ ਚੱਲਦਾ ਰਹੇਗਾ। ਇਸ ਮੌਕੇ ਉਨ੍ਹਾਂ ਕਿ ਪੰਜਾਬ ਸਰਕਾਰ ਨੇ ਵਾਅਦੇ ਕੀਤੇ ਸੀ ਕਿ ਕੱਚੇ ਕਾਮੇ ਪੱਕੇ ਕਰਾਂਗੇ ਅਜੇ ਤੱਕ ਕੋਈ ਵੀ ਕੱਚਾ ਕਾਮਾ ਪੱਕਾ ਨਹੀਂ ਕੀਤੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰਾਂ ਸਾਡੇ ਨਾਲ ਧੋਖਾ ਕਰਦੀਆਂ ਆ ਰਹੀਆਂ ਹਨ ਅਤੇ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਪੂਰੀਆਂ ਕਰਦੀ ਤਾਂ ਅੱਗੇ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ। ਨਗਰ ਨਿਗਮ ਦੇ ਪ੍ਰਧਾਨ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਸਾਡੇ ਕਰਮਚਾਰੀਆਂ ਨੂੰ ਤੰਗ ਪਰੇਸ਼ਾਨ ਕਰਦੇ ਆ ਰਹੇ ਹਨ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਹ ਇਨ੍ਹਾਂ ਹਰਕਤ ਤੋਂ ਨਹੀਂ ਹਟੇ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ABOUT THE AUTHOR

...view details