ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ 4 ਘੰਟੇ 'ਚ ਸੁਲਝਾਈ
ਸ੍ਰੀ ਫ਼ਤਹਿਗੜ੍ਹ ਸਾਹਿਬ: ਬੱਸੀ ਪਠਾਣਾ ਦੀ ਪੁਲਿਸ ਨੇ ਇਕ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਮਹਿਜ 4 ਘੰਟੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ।ਇਸ ਬਾਰੇ ਡੀਐਸਪੀ ਸੁਖਮਿੰਦਰ ਸਿੰਘ ਚੌਹਾਨ ਨੇ ਦੱਸਿਆ ਹੈ ਕਿ ਮ੍ਰਿਤਕ ਅਮਰੀਕ ਦੀ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਤਕਨੀਕੀ ਪਹਿਲੂਆਂ ਨਾਲ ਜਾਂਚ ਕਰਦਿਆਂ ਹਰੀ ਰਾਮ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਸ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਅਤੇ ਕਤਲ ਦੀ ਵਜ੍ਹਾ ਮ੍ਰਿਤਕ ਵੱਲੋਂ ਹਰੀ ਰਾਮ ਦੀ ਪਤਨੀ 'ਤੇ ਬੁਰੀ ਨਜ਼ਰ ਰੱਖਣਾ ਦੱਸਿਆ ਗਿਆ ਹੈ।