ਪੈਨਸ਼ਨਰ ਐਸੋਸੀਏਸ਼ਨ ਨੇ 'ਪੈਨਸ਼ਨਰ ਦਿਵਸ' ਮਨ੍ਹਾਂ ਅਹਿਮ ਮੁੱਦਿਆ 'ਤੇ ਕੀਤੀ ਚਰਚਾ - ਮਾਨਸਾ
ਮਾਨਸਾ: ਪੈਨਸ਼ਨਰ ਐਸੋਸੀਏਸ਼ਨ ਮੰਡਲ ਵੱਲੋਂ ਵਿਸ਼ਾਲ ਇਕੱਠ ਕਰਕੇ ਪੈਨਸ਼ਨਰ ਦਿਵਸ ਮਨਾਇਆ ਗਿਆ। ਬੁਲਾਰਿਆ ਨੇ ਪੈਨਸ਼ਨਰ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ ਚਾਨਣਾ ਪਾਇਆ। ਰਿਟਾਇਰ ਆਗੂਆਂ ਨੇ ਆਉਣ ਵਾਲੇ ਭਿਆਨਕ ਸਮੇਂ ਸਬੰਧੀ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਅਪਣੇ ਵਿਚਾਰ ਰੱਖੇ। ਸਰਕਾਰ ਵੱਲੋਂ ਪੈਨਸ਼ਨ ਦਾ ਹੱਕ ਖੋਹਣ ਸਬੰਧੀ ਵਿਉਂਤਬੰਦੀ ਤਹਿਤ ਸਰਕਾਰਾਂ ਕਈ ਨੀਤੀਆਂ ਤਿਆਰ ਕਰ ਰਹੀਆਂ ਹਨ। ਸਮਾਗਮ ਦੇ ਆਖੀਰ ਵਿੱਚ ਪੀ.ਐਸ.ਪੀ.ਸੀ.ਐਲ. ਪੈਨਸ਼ਨਰ ਐਸੋਸੀਏਸ਼ਨ ਮੰਡਲ ਮਾਨਸਾ ਦੀ ਆਗੂ ਟੀਮ ਨੇ ਮੁਲਾਜ਼ਮਾਂ ਦੇ ਵੱਡੇ ਇਕੱਠ ਵਿੱਚ 70 ਸਾਲ ਉਮਰ ਪੂਰੀ ਕਰ ਚੁੱਕੇ ਰਿਟਾਇਰ ਸਾਥੀਆਂ ਨੂੰ ਤੋਹਫ਼ੇ ਦੇ ਕੇ ਸਨਮਾਨ ਕੀਤਾ ਅਤੇ ਉਨ੍ਹਾਂ ਦੀ ਲੰਮੀ ਉਮਰ ਤੇ ਤੰਦਰੁਸਤੀ ਦੀ ਕਾਮਨਾ ਕੀਤੀ।