ਪੰਜਾਬ

punjab

By

Published : Sep 20, 2022, 4:08 PM IST

ETV Bharat / videos

ਪੁਲਿਸ ਨੇ ਵੱਖ-ਵੱਖ ਕੇਸਾਂ ਦਾ ਕੀਤਾ ਪਰਦਾਫਾਸ਼,ਕਤਲ ਕਰਕੇ ਭਗੌੜਾ ਹੋਇਆ ਮੁਲਜ਼ਮ ਕੀਤਾ ਕਾਬੂ

ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਸੀਨੀਅਰ ਪੁਲਿਸ ਕਪਤਾਨ (Senior Police Captain) ਸੁਰੇਂਦਰ ਲਾਂਬਾ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਕੁੱਝ ਸਮੇਂ ਦੌਰਾਨ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ (Banish bad elements) ਕਾਫੀ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਪੁਲਿਸ ਨੇ ਵੱਖ ਮਾਮਲਿਆਂ ਵਿੱਚ 469 ਗ੍ਰਾਮ ਹੈਰੋਇਨ (469 grams of heroin and 800 bottles of illicit liquor) 800 ਬੋਤਲਾਂ ਨਜ਼ਾਇਜ਼ ਸ਼ਰਾਬ ,09 ਚੋਰੀ ਹੋਏ ਵਾਹਨ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 2 ਚੈਨ ਸਨੈਚਰ ਅਤੇ 1 ਕਤਲ ਕੇਸ ਵਿੱਚ ਫਰਾਰ ਮੁਲਜ਼ਮ (1 absconding accused in murder case) ਨੂੰ ਕਾਬੂ ਕਰਨ ਵਿੱਚ ਪੁਲਿਸ ਨੇ ਸਫਲਤਾ ਪ੍ਰਾਪਤ ਕੀਤੀ ਹੈ। ਸੁਰੇਂਦਰ ਲਾਂਭਾ ਨੇ ਕਿਹਾ ਕਿ ਪੁਲਿਸ ਵਿਭਾਗ ਦੀ ਸ਼ਰਾਰਤੀ ਅਨਸਰਾਂ ਉੱਤੇ ਪੂਰੀ ਸਖਤ ਨਜ਼ਰ ਹੈ। ਉਨ੍ਹਾਂ ਨੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਜੇਕਰ ਕਿਸੇ ਸਮਾਜ ਵਿਰੋਧੀ ਅਨਸਰ ਵੱਲੋਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨੂੰ ਬਖੀਸ਼ਿਆ ਨਹੀਂ ਜਾਵੇਗਾ

ABOUT THE AUTHOR

...view details