ਬਜਟ 'ਚ ਸਪੱਸ਼ਟਤਾ ਲਿਆਉਣ ਲਈ ਮੌਜੂਦਾ ਹਾਊਸ ਵਧਾਈ ਦਾ ਹੱਕਦਾਰ: ਗਿਆਨੀ ਹਰਪ੍ਰੀਤ ਸਿੰਘ - ਬਜਟ ਇਜਲਾਸ
ਅੰਮ੍ਰਿਤਸਰ: ਐਸਜੀਪੀਸੀ ਦੇ ਬਜਟ ਇਜਲਾਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਬਸੰਮਤੀ ਨਾਲ ਬਜਟ ਪਾਸ ਕੀਤੇ ਜਾਣ ’ਤੇ ਵਧਾਈ ਦਿੱਤੀ। ਉਥੇ ਹੀ ਬਜਟ ਵਿੱਚ ਇਸ ਵਾਰ ਸਪੱਸ਼ਟਤਾ ਲਿਆਉਣ ਲਈ ਬੀਬੀ ਜਗੀਰ ਕੌਰ ਤੇ ਸਮੁੱਚੇ ਹਾਊਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੁੱਚੇ ਸਿੱਖਾਂ ਦੀ ਸੰਸਥਾ ਹੈ, ਪਰ ਦੁੱਖਦ ਪਹਿਲੂ ਹੈ ਕਿ ਇਸ ਨੂੰ ਤੋੜਨ ਦੀ ਸਾਜ਼ਿਸ਼ਾਂ ਸ਼ੁਰੂ ਤੋਂ ਹੁੰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਦਾ ਮੂੰਹ ਤੋੜ ਜਵਾਬ ਦੇਣਾ ਜ਼ਰੂਰੀ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਿੰਡਾਂ ਵਿਚ ਵੱਧ ਤੋਂ ਵੱਧ ਧਰਮ ਪ੍ਰਚਾਰ ਕਰਨ।