ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸਿਹਤ ਵਿਭਾਗ ਦੀ ਟੀਮ ਨੇ ਮਠਿਆਈਆਂ ਦੇ ਭਰੇ ਸੈਂਪਲ ਕਿਹਾ ਮਿਲਾਵਟ ਕਰਨ ਵਾਲਿਆਂ ਦੀ ਖੈਰ ਨਹੀਂ - ਸਖ਼ਤ ਕਾਰਵਾਈ
ਤਰਨਤਾਰਨ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ (District Health Officer) ਸੁਖਬੀਰ ਕੌਰ ਅਤੇ ਐਫ ਐਸ ਓ ਲੁਧਿਆਣਾ ਰਾਸੂ ਮਹਾਜਨ ਦੀ ਟੀਮ ਵੱਲੋਂ ਮਠਿਆਈ ਵਾਲੀਆਂ ਦੁਕਾਨਾਂ ਦੇ ਸੈਂਪਲ ਭਰੇ (Samples of sweet shops) ਗਏ । ਇਸ ਸਬੰਧੀ ਸੁਖਬੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤਿਉਹਾਰਾਂ ਨੂੰ ਮੁੱਖ ਰੱਖ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਾਣ ਪੀਣ ਵਾਲੀਆਂ ਚੀਜ਼ਾਂ ਵਿਚ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਨਹੀਂ ਕੀਤੀ ਜਾਣੀ ਚਾਹੀਦੀ ਮਿਲਾਵਟ ਵਾਲੀਆਂ ਵਸਤਾਂ ਵੇਚ ਕੇ ਮਨੁੱਖ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਠਿਆਈ ਦੀਆਂ ਦੁਕਾਨਾਂ ਤੋਂ ਸੈਂਪਲ ਲਏ ਗਏ ਹਨ ਅਤੇ ਜੇ ਕੋਈ ਮਿਲਾਵਟ ਪਾਈ ਗਈ ਤਾਂ ਸਿਹਤ ਵਿਭਾਗ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ (Strict action) ਕੀਤੀ ਜਾਵੇਗੀ।