ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਨੌਜਵਾਨ ਦੀ ਕੁੱਟਮਾਰ ਦੀ ਵੀਡੀਓ ਵਾਇਰਲ - ਕੁੱਟਮਾਰ ਦੀ ਵੀਡੀਓ ਵਾਇਰਲ
ਬਠਿੰਡਾ: ਪਿੰਡ ਕੋਟਸ਼ਮੀਰ ਵਿਖੇ ਬੀਤੇ ਦਿਨੀਂ ਚੋਰੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੁਖਮੰਦਰ ਸਿੰਘ ਨਾਂਅ ਦੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ, ਪਰ ਇਸ ਨੌਜਵਾਨ ਨਾਲ ਹੁਣ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਰੀਬ ਅੱਧਾ ਦਰਜਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐਸਐਚਓ ਸਦਰ ਗੁਰਮੀਤ ਸਿੰਘ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਇਕ ਵੀਡਿਓ ਸੁਖਵਿੰਦਰ ਸਿੰਘ ਨੂੰ ਕੁੱਟਣ ਸਬੰਧੀ ਵਾਇਰਲ ਹੋ ਰਹੀ ਹੈ ਜਿਸ ਦੀ ਤਫਤੀਸ਼ ਕਰਨ 'ਤੇ ਇਹ ਗੱਲ ਸਾਹਮਣੇ ਆਈ ਕਿ ਸੁਖਮੰਦਰ ਸਿੰਘ ਨਾਲ ਜਸਵਿੰਦਰ ਸਿੰਘ, ਜਸਪਾਲ ਸਿੰਘ, ਡੱਡੂ ਸਿੰਘ, ਇਕਬਾਲ ਸਿੰਘ, ਸੰਤੋਖ ਸਿੰਘ ਅਤੇ ਸੰਤੋਖ ਸਿੰਘ ਦੇ ਮੁੰਡੇ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਥਾਣਾ ਸਦਰ ਨੇ ਅੱਧੀ ਦਰਜਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।