ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੱਕ ਵਿੱਚ ਉਤਰੇ ਸੰਗਰੂਰ ਦੇ ਨੌਜਵਾਨ - ਚੰਡੀਗੜ੍ਹ ਯੂਨੀਵਰਸਿਟੀ
ਸੰਗਰੂਰ: ਚੰਡੀਗੜ੍ਹ ਯੂਨੀਵਰਸਿਟੀ ਦੀਆਂ ਕੁੜੀਆਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕੀਤੀ ਗਈ ਸੀ। ਰਣਵੀਰ ਕਾਲਜ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਯੂਨੀਵਰਸਿਟੀ ਮੈਨੇਜਮੈਂਟ ਅਤੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕੀਤਾ। ਵਿਦਿਆਰਥੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਯੂਨੀਵਰਸਿਟੀ ਮੈਨੇਜਮੈਂਟ ਅਤੇ ਪ੍ਰਸ਼ਾਸਨ ਦੀ ਵੱਲੋ ਦਬਾਅ ਬਣਾਇਆ ਜਾ ਰਿਹਾ ਉਨ੍ਹਾਂ ਕਿਹਾ ਕਿ ਜੋ ਮੁਲਜ਼ਮ ਲੜਕੀ ਨੇ ਖ਼ੁਦ ਕਬੂਲ ਕੀਤਾ ਸੀ ਕਿ ਉਸ ਨੇ ਵੀਡੀਓ ਬਣਾਈ ਹੈ ਅਤੇ ਵਾਇਰਲ ਕੀਤੀ ਹੈ। ਉਨ੍ਹਾਂ ਯੂਨੀਵਰਸਿਟੀ ਦੇ ਸਕਿਓਰਿਟੀ ਉੱਪਰ ਵੀ ਸਵਾਲ ਉਠਾਏ ਹਨ ਕਿ ਲੜਕੀਆਂ ਦੀ ਸਕਿਉਰਿਟੀ ਦਾ ਕੋਈ ਪੁਖਤਾ ਪ੍ਰਬੰਧ ਨਹੀਂ ਹੈ।