ਅੰਮ੍ਰਿਤਸਰ ਦੇ ਇੱਕ ਗੁਰਦੁਆਰੇ ਵਿੱਚ ਚੋਰੀ, ਘਟਨਾ ਸੀਸੀਟੀਵੀ ਵਿੱਚ ਕੈਦ - Gurudware vich chori
ਅੰਮ੍ਰਿਤਸਰ ਦੇ ਮਜੀਠਾ ਰੋਡ ਸਤਿਥ ਛੇਵੀ ਪਾਤਸ਼ਾਹੀ ਗੋਬਿੰਦ ਸਿੰਘ ਜੀ ਗੁਰਦੁਆਰਾ ਸਾਹਿਬ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਚੋਰਾਂ ਦੀ ਚੋਰੀ ਕਰਦੇ ਹੋਏ ਦੀ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਗੁਰਦੁਆਰਾ ਸਾਹਿਬ ਦੇ ਪਾਠੀ ਨੇ (Theft in a Gurdwara at Majitha Road Amritsar) ਦੱਸਿਆ ਕਿ ਰਾਤ ਕਰੀਬ 2 ਵਜੇ ਉਨ੍ਹਾਂ ਨੇ ਦੇਖਿਆ ਕਿ ਦਰਵਾਜ਼ੇ ਨੂੰ ਤਾਲਾ ਨਹੀਂ ਲੱਗਿਆ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਬਾਕੀ ਪ੍ਰਬੰਧਕਾਂ ਨੂੰ ਫੋਨ ਕਰਕੇ ਬੁਲਾਇਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਕੋਈ ਬੇਅਦਬੀ ਨਹੀਂ ਹੋਈ ਸਿਰਫ ਚੋਰੀ ਹੋਈ ਹੈ। ਜਦੋਂ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾਂਚ ਕੀਤੀ ਤੇ ਗੋਲਕ ਦੇ ਤਾਲੇ ਟੁੱਟੇ ਹੋਏ ਸਨ। ਹੋਰ ਕਿਸੇ ਤਰ੍ਹਾਂ ਦੀ ਕੋਈ ਘਟਨਾ ਨਹੀਂ ਵਾਪਰੀ।