ਪੰਜਾਬ

punjab

ETV Bharat / videos

ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਲਾਇਆ ਧਰਨਾ - ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ

By

Published : Jul 24, 2019, 7:28 PM IST

ਬਠਿੰਡਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਇੱਕ ਵਾਰ ਫ਼ਿਰ ਤੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕਰ ਲਿਆ ਹੈ। ਠੇਕਾ ਮੁਲਾਜ਼ਮਾਂ ਨੇ 2 ਦਿਨ ਦੇ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਹੈ। ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬੰਦ ਹੋਣ ਤੋਂ ਬਾਅਦ ਪੇਸਕੋ ਤੇ ਟ੍ਰਾਂਸਕੋ ਦੇ ਅਧੀਨ ਠੇਕੇ 'ਤੇ ਭਰਤੀ ਕੀਤੇ ਗਏ ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਵਿਦਰ ਸਿੰਘ ਪੰਨੂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ ਤਾਂ ਆਉਣ ਵਾਲੇ ਸਮੇਂ 'ਚ ਉਹ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਉਹ ਸੜਕਾਂ 'ਤੇ ਉਤਰਨ ਤੋਂ ਵੀ ਗੁਰੇਜ਼ ਨਹੀਂ ਕਰਨਗੇ।

ABOUT THE AUTHOR

...view details