ਬੇਖੌਫ ਲੁਟੇਰਾ: ਦਿਨ ਦਿਹਾੜੇ ਮੋਟਰਸਾਈਕਲ ਸਵਾਰ ਚੋਰ ਮੋਬਾਇਲ ਖੋਹ ਹੋਇਆ ਫਰਾਰ - ਲੁੱਟਖੋਹਾਂ ਦੀਆਂ ਵਾਰਦਾਤਾਂ
ਅੰਮ੍ਰਿਤਸਰ: ਸੂਬੇ ਭਰ ’ਚ ਲੁੱਟਖੋਹਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਅਧੀਨ ਪੈਂਦੇ ਇਲਾਕਾ ਖੰਡਵਾਲੇ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਲੜਕੀ ਕੋਲੋਂ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦਿਨ ਦਿਹਾੜੇ ਫੋਨ ਖੋਹ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਕਾਬਿਲੇਗੌਰ ਹੈ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਲੁਟੇਰਿਆ ਚ ਪੁਲਿਸ ਦਾ ਬਿਲਕੁੱਲ ਵੀ ਖੌਫ ਨਹੀਂ ਰਿਹਾ ਹੈ ਜਿਸ ਕਾਰਨ ਇਸ ਤਰ੍ਹਾਂ ਦੀਆਂ ਵਾਰਦਾਤਾਂ ਵਧ ਰਹੀਆਂ ਹਨ।