ਮੋਟਰਸਾਈਕਲ 'ਤੇ ਬੱਕਰੀ ਚੋਰੀ ਕਰਕੇ ਰਫੂਚੱਕਰ ਹੋਏ ਚੋਰ - ਚੋਰੀ
ਨਾਭਾ: ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਦੀਆਂ ਵਾਰਦਾਤਾਂ ‘ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਤਾਜ਼ਾ ਨਾਭਾ ਬਲਾਕ ਦੇ ਪਿੰਡ ਲੁਬਾਣਾ ਤੋਂ ਸਾਹਮਣੇ ਆਇਆ ਹੈ। ਜਿਥੇ ਦੋ ਮੋਟਰਸਾਈਕਲ (Motorcycles) ਸਵਾਰ ਚੋਰਾਂ ਵੱਲੋਂ ਇੱਕ ਬੱਕਰੀ ਚੋਰੀ ਕੀਤੀ ਗਈ ਹੈ। ਹਾਲਾਂਕਿ ਚੋਰੀ ਦੀ ਇਹ ਸਾਰੀ ਘਟਨਾ ਸੀਸੀਟੀਵੀ (CCTV) ‘ਚ ਕੈਦ ਹੋ ਗਈ। ਪੀੜਤ ਵਿਅਕਤੀ ਦਾ ਕਹਿਣਾ ਹੈ। ਕਿ ਦਿਨ-ਦਿਹੜੇ ਹੋਣ ਵਾਲੀਆਂ ਚੋਰੀਆਂ ਪੁਲਿਸ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਨਾਲ ਹੀ ਪੀੜਤ ਵਿਅਕਤੀ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਕੇ ਆਪਣੀ ਬੱਕਰੀ ਵਾਪਸ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ। ਉਧਰ ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।