ਸੀਐੱਮ ਮਾਨ ਦੀ ਕੋਠੀ ਅੱਗੇ ਮਰਨ ਵਰਤ ‘ਤੇ ਬੈਠੀਆਂ ਕੁੜੀਆਂ, ਕੀਤੀ ਇਹ ਮੰਗ - ਤਿੰਨ ਕੁੜੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਬੈਠੀਆਂ
ਸੰਗਰੂਰ: ਜ਼ਿਲ੍ਹੇ ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਸਾਹਮਣੇ ਤਿੰਨ ਕੁੜੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਬੈਠੀਆਂ ਹੋਈਆਂ ਹਨ। ਦੱਸ ਦਈਏ ਕਿ ਮਰਨ ਵਰਤ ’ਤੇ ਬੈਠੀਆਂ ਤਿੰਨੇ ਕੁੜੀਆਂ ਪੁਲਿਸ ਭਰਤੀ 2016 ਵੇਟਿੰਗ ਚ ਹਨ ਅਤੇ ਜੁਆਇੰਨਗ ਦਾ ਇੰਤਜ਼ਾਰ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਇਹ ਧਰਨਾਕਾਰੀ ਦੋ ਵਾਰ ਪਾਣੀ ਵਾਲੀ ਟੈਂਕੀ ’ਤੇ ਚੜ ਕੇ ਪ੍ਰਦਰਸ਼ਨ ਕਰ ਚੁੱਕੇ ਹਨ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਸੀਐੱਮ ਮਾਨ ਦੀ ਕੋਠੀ ਅੱਗੇ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ ਉਹਨ੍ਹਾਂ ਵੱਲੋਂ ਅਣਮਿੱਥੇ ਸਮੇਂ ਦੇ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਹੀ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਜੁਆਇਨਿੰਗ ਲੇਟਰ ਨਹੀਂ ਮਿਲ ਜਾਂਦਾ ਉਸ ਸਮੇਂ ਤੱਕ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।