ਚੋਰੀ ਕੀਤੇ ਮੋਟਰਸਾਈਕਲਾਂ ਸਮੇਤ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ - stolen motorcycle
ਤਰਨ ਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਲਾਕੇ ਵਿੱਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਪਾਸੋਂ ਚੋਰੀ ਦੇ 7 ਮੋਟਰਸਾਈਕਲ ਬਰਾਮਦ ਕਰਦੇ ਹੋਏ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਮੀਤ ਸਿੰਘ ਵਾਸੀ ਫਤਿਆਬਾਦ, ਕੁਲਵੰਤ ਸਿੰਘ ਤੋਤਾ ਵਾਸੀ ਮੁਹੱਲਾ ਚੰਡੀਗੜ੍ਹ, ਗੁਰਪ੍ਰੀਤ ਸਿੰਘ ਗੋਪੀ ਵਾਸੀ ਮੁਹੱਲਾ ਚੰਡੀਗੜ੍ਹ ਫਤਿਆਬਾਦ ਚੋਰੀ ਦੇ ਮੋਟਰਸਾਈਕਲ ਵੇਚਣ ਦਾ ਧੰਦਾ ਲੰਮੇ ਸਮੇਂ ਤੋਂ ਕਰਦੇ ਹਨ ਜੋ ਇਸ ਇਲਾਕੇ ਵਿੱਚ ਮੋਟਰਸਾਈਕਲ ਵੇਚਣ ਲਈ ਘੁੰਮ ਰਹੇ ਹਨ। ਜਿਸ ਕਾਰਨ ਇਲਾਕੇ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।