ਤਿੰਨ ਨੌਜਵਾਨਾਂ ਨੇ ਗਲਤੀ ਨਾਲ ਖਾਦਾ ਜ਼ਹਿਰ, ਇੱਕ ਦੀ ਮੌਤ - ਗਲਤੀ ਨਾਲ ਖਾਦਾ ਜ਼ਹਿਰ
ਤਰਨਤਾਰਨ: ਜ਼ਿਲ੍ਹੇ ਦੇ ਅਧੀਨ ਆਉਦੇ ਪਿੰਡ ਬਾਹਮਣੀ ਵਾਲਾ ਵਿਖੇ ਤਿੰਨ ਨੌਜਵਾਨਾਂ ਵੱਲੋਂ ਗਲਤੀ ਨਾਲ ਜ਼ਹਿਰੀਲੀ ਚੀਜ਼ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਤਿੰਨ ਨੌਜਵਾਨਾਂ ਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਜਵੰਦਾ ਕਲਾ ਦੇ ਦੋ ਨੋਜਵਾਨ ਜੋ ਕਿ ਆਪਣੀ ਭੂਆ ਦੇ ਪਿੰਡ ਬਾਹਮਣੀ ਵਾਲਾ ਵਿਖੇ ਆਏ ਹੋਏ ਇੱਥੇ ਉਨ੍ਹਾਂ ਦੀ ਭੂਆ ਦੇ ਮੁੰਡੇ ਸਣੇ ਗਲਤੀ ਨਾਲ ਕੋਈ ਜਹਿਰੀਲੀ ਚੀਜ਼ ਖਾ ਲਈ ਜਿਸ ਕਾਰਨ ਤਿੰਨਾਂ ਹੀ ਹਾਲਤ ਖਰਾਬ ਹੋ ਗਈ। ਜਦੋ ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਇੱਕ ਨੂੰ ਮ੍ਰਿਤ ਐਲਾਨ ਦਿੱਤਾ ਸੀ। ਪੀੜਤ ਪਰਿਵਾਰ ਦਾ ਰੋ ਰੋ ਬੂਰਾ ਹਾਲ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਪੀੜਤ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।