ਵਪਾਰੀਆਂ ਵੱਲੋਂ ਬਿਜਲੀ ਸੰਕਟ ਨੂੰ ਲੈ ਕੇ ਲੋਕਾਂ ਨੂੰ ਕੀਤੀ ਅਪੀਲ - ਕੋਰੋਨਾ ਮਹਾਂਮਾਰੀ
ਚੰਡੀਗੜ੍ਹ:ਪੰਜਾਬ ਵਿੱਚ ਬਿਜਲੀ ਸੰਕਟ (Power crisis) ਨੂੰ ਲੈ ਕੇ ਵਪਾਰੀਆਂ ਵਲੋਂ ਅਪੀਲ ਕੀਤੀ ਗਈ ਹੈ। ਜਿਸ ਦੌਰਾਨ ਕਿਹਾ ਗਿਆ ਹੈ ਕਿ ਬਿਜਲੀ ਦਾ ਸੰਕਟ ਜਲਦ ਖਤਮ ਹੋ ਜਾਵੇਗਾ ਅਤੇ ਪੰਜਾਬ ਸਰਕਾਰ (Government of Punjab) ਬਿਜਲੀ ਸੰਕਟ ਦੂਰ ਕਰਨ ਲਈ ਵਚਬੱਧਨ ਹੈ। ਇਸ ਮੌਕੇ ਕਰਨ ਗਿਲਹੋਤਰਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੀਂਹ ਨਾ ਪੈਣ ਕਰਕੇ ਬਿਜਲੀ ਦੀ ਘਾਟ ਆਈ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਔਖੀ ਘੜੀ ਵਿਚ ਇਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ। ਬਿਜਨਸਮੈਨ ਸਚਿਨ ਜੈਨ ਦਾ ਕਹਿਣਾ ਹੈ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਕਾਰਨ ਲੋਕ ਪਰੇਸ਼ਾਨ ਸਨ ਅਤੇ ਹੁਣ ਬਿਜਲੀ ਦੀ ਸਮੱਸਿਆਂ ਨੂੰ ਲੈ ਕੇ ਲੋਕ ਪਰੇਸ਼ਾਨ ਹਨ।ਉਹਨਾਂ ਦਾ ਕਹਿਣਾ ਹੈ ਕਿ ਬਿਜਲੀ ਦੇ ਸੰਕਟ ਦੌਰਾਨ ਸਾਨੂੰ ਧੀਰਜ ਬਣਾ ਕੇ ਰੱਖਣਾ ਚਾਹੀਦਾ ਹੈ।