ਰੇਲਗੱਡੀ ਨੇ ਰਿਕਸ਼ੇ ਨੂੰ ਮਾਰੀ ਟੱਕਰ, ਵਾਲ ਵਾਲ ਬਚਿਆ ਡਰਾਈਵਰ,ਦੇਖੋ ਵੀਡੀਓ - ਈਟੀਵੀ ਭਾਰਤ
ਅਲੀਗੜ੍ਹ ਜ਼ਿਲ੍ਹੇ ਦੇ ਥਾਣਾ ਸਿਵਲ ਲਾਈਨ ਅਧੀਨ ਪੈਂਦੇ ਸਰਹੱਦੀ ਗੇਟ ਉੱਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜੀ ਹਾਂ, ਬੰਦ ਪਏ ਫਾਟਕ ਨੂੰ ਨਜ਼ਰਅੰਦਾਜ਼ ਕਰਦੇ ਹੋਏ ਇਕ ਵਿਅਕਤੀ ਆਪਣੇ ਰਿਕਸ਼ੇ ਨਾਲ ਫਾਟਕ ਪਾਰ ਕਰ ਰਿਹਾ ਸੀ ਕਿ ਅਚਾਨਕ ਇਕ ਟਰੇਨ ਆ ਗਈ, ਜਿਸ ਕਾਰਨ ਰਿਕਸ਼ਾ ਟਰੇਨ ਦੀ ਲਪੇਟ ਵਿੱਚ ਆ ਗਿਆ ਅਤੇ ਡਰਾਈਵਰ ਨੇ ਕਿਸੇ ਤਰ੍ਹਾਂ ਆਪਣੀ ਜਾਨ ਬਚਾਈ। ਇਹ ਸਾਰੀ ਘਟਨਾ ਰੇਲਵੇ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਥਾਣਾ ਆਰਪੀਐਫ ਦੇ ਇੰਚਾਰਜ ਰਾਜੀਵ ਵਰਮਾ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ ਉੱਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਹਾਲਾਂਕਿ ਈਟੀਵੀ ਭਾਰਤ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।