ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਦਾ ਦਿੱਤਾ ਗਿਆ ਟ੍ਰਾਇਲ - Department of Agriculture
ਬਠਿੰਡਾ: ਪੰਜਾਬ ਵਿੱਚ ਜ਼ਮੀਨੀ ਪਾਣੀ ਡੂੰਘਾ (Ground water in Punjab) ਜਾਣ ਕਾਰਨ ਝੋਨੇ ਦੀ ਸਿੱਧੀ ਬਿਜਾਈ ਦਾ ਹੁਕਮ ਜਾਰੀ ਕੀਤਾ। ਉੱਥੇ ਹੀ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ (Direct sowing of paddy) ਕੀਤੀ ਜਾ ਰਹੀ ਹੈ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਦੇ ਨਾਲ ਝੋਨੇ ( paddy) ਦਾ ਝਾੜ ਵੀ ਪੂਰਾ ਹੁੰਦਾ ਹੈ ਅਤੇ ਪਾਣੀ ਦੀ ਬੱਚਤ ਹੋ ਜਾਂਦੀ ਹੈ ਅਤੇ ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਝੋਨੇ ਦੀ ਸਿੱਧੀ ਬਿਜਾਈ ਕਾਰਨ ਜਿੱਥੇ ਪਾਣੀ ਦੀ ਬੱਚਨ ਹੁੰਦੀ ਹੈ ਉੱਥੇ ਹੀ, ਸਮਾਂ ਅਤੇ ਵਾਧੂ ਖਰਚ ਤੋਂ ਵੀ ਕਿਸਾਨਾਂ (Farmers) ਨੂੰ ਰਾਹਤ ਮਿਲਦੀ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਾਰਨ ਝੋਨੇ ਦੇ ਝਾੜ ‘ਤੇ ਕੋਈ ਫਰਕ ਨਹੀਂ ਪੈਂਦਾ