ਗੁਰਪਤਵੰਤ ਸਿੰਘ ਪਨੂੰ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਲਹਿਰਾਇਆ ਤਿਰੰਗਾ - ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ
ਚੰਡੀਗੜ੍ਹ: ਦੇਸ਼ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਮੁਹਿੰਮ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦੇਸ਼ ਦੀ ਜਨਤਾ ਨੇ ਕਰਾਰਾ ਜਵਾਬ ਦਿੱਤਾ ਹੈ। ਇਸੇ ਜਵਾਬ 'ਚ ਖਾਲਿਸਤਾਨ ਦੇ ਸਮਰਥਨ ਹਰ ਘਰ ਤਿਰੰਗਾ ਲਹਿਰ ਦਾ ਵਿਰੋਧ ਕਰ ਰਹੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਦੇ ਚੰਡੀਗੜ੍ਹ ਸਥਿਤ ਘਰ 'ਤੇ ਤਿਰੰਗਾ ਲਹਿਰਾਇਆ ਗਿਆ। ਦੱਸ ਦਈਏ ਕਿ ਪਨੂੰ ਵੱਲੋਂ ਆਪਣੇ ਘਰਾਂ 'ਤੇ ਖਾਲਿਸਤਾਨ ਦੇ ਝੰਡੇ ਲਗਾ ਕੇ ਤਿਰੰਗਾ ਲਹਿਰ ਦਾ ਵਿਰੋਧ ਕਰਨ ਦੀ ਗੱਲ ਆਖੀ ਗਈ ਸੀ। ਜਿਸ ਤੋਂ ਬਾਅਦ ਇਹਨਾਂ ਧਮਕੀਆਂ ਦੇ ਜਵਾਬ ਵਿੱਚ ਗੁਰਸਿਮਰਨ ਸਿੰਘ ਮੰਡ ਅਤੇ ਉਹਨਾਂ ਦੇ ਵਰਕਰਾਂ ਨੇ ਗੁਰਪਤਵੰਤ ਸਿੰਘ ਪੰਨੂ ਦੇ ਘਰ ਤਿਰੰਗਾ ਝੰਡਾ ਲਹਿਰਾਇਆ ਅਤੇ ਪੰਨੂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ।