ਮੂਸੇਵਾਲਾ ਦੀ ਅੰਤਿਮ ਅਰਦਾਸ: ਨੌਜਵਾਨਾਂ ਨੇ ਲਗਾਇਆ ਦਸਤਾਰ ਅਤੇ ਪੌਂਦਿਆਂ ਦਾ ਲੰਗਰ - ਦਸਤਾਰ ਅਤੇ ਪੌਂਦਿਆਂ ਦਾ ਲਗਾਇਆ ਲੰਗਰ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਅੰਤਿਮ ਅਰਦਾਸ ਕੀਤੀ ਜਾਵੇਗੀ। ਦੱਸ ਦਈਏ ਕਿ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਦੀ ਅਨਾਜ ਮੰਡੀ ਵਿਖੇ ਕੀਤੀ ਜਾਵੇਗੀ, ਜਿੱਥੇ ਕਈ ਸਿਆਸੀ ਆਗੂ, ਕਲਾਕਾਰ ਤੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣ ਦੀ ਉਮੀਦ ਹੈ। ਉੱਥੇ ਹੀ ਦੂਜੇ ਪਾਸੇ ਮਾਨਸਾ ਵਿਖੇ ਨੌਜਵਾਨਾਂ ਵੱਲੋਂ ਵੱਖ ਵੱਖ ਤਰ੍ਹਾਂ ਦਾ ਲੰਗਰ ਲਗਾਇਆ ਗਿਆ ਹੈ। ਮੂਸੇਵਾਲਾ ਦੇ ਪਰਿਵਾਰ ਵੱਲੋਂ ਸਾਰਿਆਂ ਨੂੰ ਦਸਤਾਰ ਬੰਨ ਕੇ ਆਉਣ ਦੀ ਅਪੀਲ ਕੀਤੀ ਗਈ ਸੀ ਜਿਸ ਤੋਂ ਬਾਅਦ ਨੌਜਵਾਨਾਂ ਵੱਲੋਂ ਦਸਤਾਰ ਅਤੇ ਪੌਂਦਿਆਂ ਦਾ ਲੰਗਰ ਲਗਾਇਆ ਗਿਆ ਹੈ।
Last Updated : Jun 8, 2022, 1:04 PM IST