ਪੰਜਾਬ

punjab

ETV Bharat / videos

5G ਮੋਬਾਈਲ ਟਾਵਰ ਲਾਉਣ ਦਾ ਝਾਂਸਾ ਦੇ ਮਾਰੀ 35 ਲੱਖ ਦੀ ਠੱਗੀ, ਦੋ ਗ੍ਰਿਫ਼ਤਾਰ - installing 5G mobile tower

🎬 Watch Now: Feature Video

By

Published : Oct 9, 2022, 2:00 PM IST

ਗੁਰਦਸਾਪੁਰ 'ਚ 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇਕੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਉਕਤ ਨੌਜਵਾਨ ਵੱਖ-ਵੱਖ ਨੰਬਰਾਂ ਤੋਂ ਫੋਨ ਕਰ ਲੋਕਾਂ ਨੂੰ 5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦਿੰਦੇ ਸਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੀਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਊਧਮ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ 5G ਦਾ ਮੋਬਾਇਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਪੈਸੇ ਠੱਗੇ ਹਨ। ਉਨ੍ਹਾਂ ਦਸਿਆ ਕਿ ਕੁੱਝ ਨੌਜਵਾਨਾਂ ਨੇ ਉਸ ਨੂੰ ਵੱਖ ਵੱਖ ਨੰਬਰਾਂ ਤੋਂ ਫੋਨ ਕਰਕੇ ਵੱਖ ਵੱਖ ਖਾਤਿਆਂ ਵਿਚ ਕੁੱਲ 35 ਲੱਖ ਰੁਪਏ ਪਵਾਏ ਹਨ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਸਾਈਬਰ ਸੈੱਲ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਟਰੇਸ ਕੀਤਾ ਜੋ ਕਿ ਯੂ ਪੀ ਗਾਜ਼ੀਆਬਾਦ ਦੇ ਰਹਿਣ ਵਾਲੇ ਸੀ। ਜਿਸ ਤੋਂ ਬਾਅਦ ਪੁਲਿਸ ਨੇ ਰਾਹੁਲ ਅਤੇ ਅਸੀਮ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।

ABOUT THE AUTHOR

...view details