22 ਸਾਲਾ ਨੌਜਵਾਨ ਦੀ ਕਿਡਨੈਪਿੰਗ ਮਾਮਲੇ 'ਚ 2 ਗ੍ਰਿਫ਼ਤਾਰ - ਅਹਿਮਦਗੜ
ਮਲੇਰਕੋਟਲਾ: ਥਾਣਾ ਅਹਿਮਦਗੜ ਵਿਖੇ ਡੀਐਸਪੀ ਅਹਿਮਦਗੜ ਰਾਜਨ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 20 ਸਤੰਬਰ ਨੂੰ ਖ਼ਾਨਪੁਰ ਪਿੰਡ ਤੋਂ ਬੰਟੀ ਸਿੰਘ ਨੂੰ ਹਥਿਆਰਾਂ ਦੇ ਦਮ 'ਤੇ ਖੇਡ ਗਰਾਊਂਡ ਵਿੱਚੋਂ ਅਗਵਾ ਕਰ ਲਿਆ ਹੈ। ਪੁਲਿਸ ਨੇ ਪਿਤਾ ਦੇ ਬਿਆਨਾਂ 'ਤੇ ਮੁਕਦਮਾ ਦਰਜ ਕਰਕੇ ਦੋਸ਼ੀਆ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੰਗਰੂਰ ਪੁਲਿਸ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜਨ ਸ਼ਰਮਾ ਨੇ ਕਿਹਾ ਕਿ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਕੋਲੋ ਮੋਕੇ 'ਤੇ ਰਿਵਾਲਵਰ ਵੀ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਗਿਆ ਹੈ ਤੇ ਪੁੱਛਗਿੱਛ ਕੀਤੀ ਜਾ ਰਹੀ ਹੈ।