ਬੇਖੌਫ ਲੁਟੇਰਿਆਂ ਨੇ ਚਿੱਟੇ ਦਿਨ ਮਹਿਲਾ ਦੀਆਂ ਖੋਹੀਆਂ ਵਾਲੀਆਂ - steal Woman earrings in tarn taran
ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਲੁੱਟ ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਦੀਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿੱਚ ਜਿੱਥੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਉੱਤੇ ਸਵਾਲ ਖੜੇ ਹੋਏ ਹਨ। ਇਸੇ ਤਰ੍ਹਾਂ ਦਾ ਮਾਮਲਾ ਤਰਨਤਾਰਨ ਜਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਨੰਗੇ ਚਿਹਰੇ ਦੋ ਬਾਇਕ ਸਵਾਰ ਨੌਜਵਾਨਾਂ ਨੇ ਇੱਕ ਮਹਿਲਾ ਦੀਆਂ ਵਾਲੀਆਂ ਝੱਪਟ ਕੇ ਫਰਾਰ ਹੋ ਗਏ। ਇਸ ਦੌਰਾਨ ਮਹਿਲਾ ਦੇ ਕੱਪੜੇ ਵੀ ਪਾੜ੍ਹ ਦਿੱਤੇ ਅਤੇ ਮਹਿਲਾ ਦੇ ਮਾਮੂਲੀ ਸੱਟਾਂ ਵੀ ਲੱਗੀਆਂ। ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।