ਹੈਰੋਇਨ ਸਣੇ ਦੋ ਕਾਰ ਸਵਾਰ ਕਾਬੂ - Court
ਅੰਮ੍ਰਿਤਸਰ:ਪੁੁਲਿਸ ਨੇ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਂਚ ਅਧਿਕਾਰੀ ਹਰਜੀਤ ਸਿੰਘ ਖਹਿਰਾ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਇੱਕ ਕਾਰ ਨੂੰ ਬਾਬਾ ਬਕਾਲਾ ਸਾਹਿਬ ਮੋੜ ਵਿਖੇ ਰੋਕਿਆ ਗਿਆ।ਜਿਸ ਵਿੱਚ ਕਥਿਤ ਮੁਲਜ਼ਮ ਸਾਹਿਲ ਅਤੇ ਮੁਲਜ਼ਮ ਪਵਨ ਕੁਮਾਰ ਵਾਸੀ ਜਲੰਧਰ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਦਾਲਤ (Court)ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਦੀ ਨਫ਼ਰੀ ਵੱਧਣ ਨਾਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਸੌਖਾ ਹੋ ਗਿਆ ਹੈ।