9 ਚੋਰੀ ਦੇ ਮੋਟਰਸਾਈਕਲ ਸਣੇ ਦੋ ਮੁਲਜ਼ਮ ਕੀਤੇ ਕਾਬੂ - 8 ਮੋਟਰਸਾਈਕਲ ਹੋਰ ਚੋਰੀ ਦੇ ਬਰਾਮਦ ਹੋਏ
ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਵਹੀਕਲ ਚੋਰੀ ਕਰਨ ਵਾਲਿਆ ਦੇ ਖਿਲਾਫ਼ ਮੁਹਿੰਮ ਚਲਾਈ ਗਈ। ਇਸ ਤਹਿਤ ਥਾਣਾ ਛੇਹਰਟਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਖਬਰ ਦੀ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਦੋ ਨੌਜਵਾਨਾਂ ਨੂੰ ਰੋਕ ਕੇ ਮੋਟਰਸਾਈਕਲ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ ਜਿਸਦੇ ਚਲਦੇ ਇਹ ਕਾਗਜ਼ਾਤ ਨਹੀਂ ਦਿਖਾ ਸਕੇ। ਇਹ ਮੋਟਰਸਾਈਕਲ ਚੋਰੀ ਦਾ ਹੈ ਪੁਲਿਸ ਅਧਿਕਾਰੀ ਥਾਣਾ ਮੁੱਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਇਨ੍ਹਾਂ ਕੋਲੋ ਸਖ਼ਤੀ ਨਾਲ ਪੁੱਛਗਿੱਛ ਕੀਤੀ। ਇਨ੍ਹਾਂ ਕੋਲੋ 8 ਮੋਟਰਸਾਈਕਲ ਹੋਰ ਚੋਰੀ ਦੇ ਬਰਾਮਦ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਕਿਹਾ ਕਿ ਇਹ ਮੋਟਰਸਾਈਕਲ ਚੋਰੀ ਕਰਕੇ ਅੱਗੇ ਸਸਤੇ ਰੇਟ 'ਤੇ ਵੇਚ ਦਿੰਦੇ ਸੀ। ਪੁਲਿਸ ਇਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।