ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਪੁਲਿਸ ਅੜਿੱਕੇ - ਥਾਣਾ ਦੇ ਮੁਖੀ ਸਿਕੰਦਰ ਸਿੰਘ
ਜਲੰਧਰ: ਲੁੱਟ ਖੋਹਾਂ ਕਰਨ ਵਾਲੇ ਅਤੇ ਚੋਰੀਆਂ ਕਰਨ ਵਾਲਿਆਂ ਦੇ ਖਿਲਾਫ਼ ਮੁਹਿੰਮ ਦੇ ਚੱਲਦਿਆਂ ਥਾਣਾ ਬਿਲਗਾ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਚਾਰ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਪੱਤਰਕਰਾਂ ਨੂੰ ਜਾਣਕਾਰੀ ਦਿੰਦੇ ਹੋਏ ਬਿਲਗਾ ਥਾਣਾ ਦੇ ਮੁਖੀ ਸਿਕੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲੁਧਿਆਣੇ ਵਿਖੇ ਵੱਖ-ਵੱਖ ਥਾਵਾਂ 'ਤੇ ਚੋਰੀ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲੋਂ ਤਕਰੀਬਨ ਚਾਰ ਮੋਟਰਸਾਈਕਲ ਚੋਰੀ ਦੇ ਬਰਾਮਦ ਵੀ ਹੋਏ ਹਨ। ਪੁਲਿਸ ਨੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।