ਲੋਕਾਂ ਦਾ ਭਵਿੱਖ ਦੱਸਣ ਵਾਲੇ ਜੋਤਸ਼ੀ ਨਾਲ ਲੁੱਟ - two robbers robbed astrologer at gunpoint
ਬਰਨਾਲਾ ਵਿਖੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ ਲੋਕਾਂ ਦਾ ਭਵਿੱਖ ਦੱਸਣ ਵਾਲੇ ਜੋਤਸ਼ੀ ਕੋਲੋਂ 15000 ਰੁਪਏ ਦੀ ਨਕਦੀ ਅਤੇ ਦੋ ਸੋਨੇ ਦੀਆਂ ਮੁੰਦਰੀਆਂ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁੱਟ ਦਾ ਸ਼ਿਕਾਰ ਹੋਏ ਪੀੜਤ ਨੇ ਦੱਸਿਆ ਕਿ ਉਹ ਘਰ ਖਾਣਾ ਖਾਣ ਲਈ ਗਿਆ ਸੀ ਜਿਵੇਂ ਹੀ ਉਹ ਵਾਪਸ ਆਇਆ ਤਾਂ ਦੋ ਮੋਟਰਸਾਇਕਲ ਸਵਾਰ ਦੋ ਲੁਟੇਰਿਆ ਉਸਦੇ ਦਫਤਰ ਚ ਦਾਖਲ ਹੋ ਗਏ ਅਤੇ ਉਸ ਕੋਲੋਂ ਪਿਸਤੌਲ ਦਿਖਾ ਕੇ 15,000 ਰੁਪਏ ਨਕਦ ਅਤੇ ਦੋ ਸੋਨੇ ਦੀਆਂ ਮੁੰਦਰੀਆਂ ਖੋਹ ਲਈਆਂ ਅਤੇ ਫ਼ਰਾਰ ਹੋ ਗਏ। ਫਿਲਹਾਲ ਮੌਕੇ ਉੱਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।