ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ - ਤਿੰਨ ਜ਼ਖ਼ਮੀ
ਜਲੰਧਰ: ਨਕੋਦਰ ਰੋਡ 'ਤੇ ਸਥਿਤ ਖਾਬੜਾ ਦੇ ਕੋਲ ਦੋ ਟਰੱਕਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਜਿਸ ‘ਚ ਇੱਕ ਵਿਅਕਤੀ ਦੀ ਮੌਤ ਅਤੇ ਤਿੰਨ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਦਸਾਗ੍ਰਸਤ ਇੱਕ ਟਰੱਕ ਇੱਟਾਂ ਨਾਲ ਭਰਿਆ ਹੋਇਆ ਸੀ ਜਦਕਿ ਦੂਸਰਾ ਟਰੱਕ ਜਲੰਧਰ ਸਬਜ਼ੀ ਮੰਡੀ ‘ਚ ਸਬਜ਼ੀ ਉਤਾਰ ਕੇ ਵਾਪਸ ਨਕੋਦਰ ਵੱਲ ਜਾ ਰਿਹਾ ਸੀ। ਜ਼ਖ਼ਮੀਆਂ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਲਾਂਬੜਾ ਦੇ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਦੋ ਟਰੱਕਾਂ ਦੀ ਆਪਸੀ ਟੱਕਰ ਹੋਈ, ਜਿਸ ‘ਚ ਇੱਕ ਕੈਂਟਰ ਟਰੱਕ ਡਰਾਈਵਰ ਦੀ ਮੌਤ ਹੋ ਗਈ ਹੈ ਅਤੇ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਟਰੱਕਾਂ ਦੀ ਆਪਸੀ ਟੱਕਰ ਦੀ ਦੁਰਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ, ਉਨ੍ਹਾਂ ਕਿਹਾ ਕਿ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।