ਪਿੰਡ ਵਾਸੀਆਂ ਨੇ ਨਸ਼ੇੜੀ ਕੀਤਾ ਕਾਬੂ, ਚਿੱਟਾ ਵੀ ਕਰਦਾ ਸੀ ਸਪਲਾਈ ! - ਨਸ਼ੇ ਤਸਕਰਾਂ ਕੋਲੋਂ 930 ਮਿਲੀਗ੍ਰਾਮ ਹੈਰੋਇਨ ਵੀ ਬਰਾਮਦ
ਬਠਿੰਡਾ: ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਵਿਖੇ ਪਿੰਡ ਵਾਸੀਆਂ ਵੱਲੋਂ ਨਸ਼ੇ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਕ ਨੌਜਵਾਨ ਸਣੇ ਦੋ ਔਰਤਾਂ ਨੂੰ ਕਾਬੂ ਕਰ ਪੁਲਿਸ ਹਵਾਲੇ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਵਾਸੀਆਂ ਨੇ ਕਾਬੂ ਕੀਤੇ ਗਏ ਨਸ਼ੇ ਤਸਕਰਾਂ ਕੋਲੋਂ 930 ਮਿਲੀਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਔਰਤਾਂ ਸਣੇ ਇੱਕ ਨੌਜਵਾਨ ਜੋ ਐਕਟਿਵ ਤੇ ਨਸ਼ੇ ਦੀ ਸਪਲਾਈ ਕਰਦਾ ਸੀ। ਫਿਲਹਾਲ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Apr 28, 2022, 5:57 PM IST