ਪੰਜਾਬ

punjab

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੇ ਕੀਤੀ ਮੀਟਿੰਗ

By

Published : Oct 11, 2020, 7:07 PM IST

ਮਾਨਸਾ: ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵੱਲੋਂ ਐਤਵਾਰ ਨੂੰ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਪੂਰੇ ਪੰਜਾਬ ਵਿੱਚੋਂ ਅਧਿਆਪਕਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਕੁਲਦੀਪ ਖੋਖਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚੋਂ ਲਗਭਗ 14 ਜ਼ਿਲ੍ਹਿਆਂ ਦੇ ਆਗੂਆਂ ਨੇ ਸਮੂਲੀਅਤ ਕੀਤੀ। ਆਗੂਆਂ ਨੇ ਅੱਗੇ ਦੱਸਿਆ ਕਿ ਜਿਲ੍ਹੇ ਅੰਦਰ 3 ਮੈਂਬਰੀ ਕਾਰਜਕਾਰੀ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿੱਚ ਕੁਲਦੀਪ ਖੋਖਰ, ਮੰਗਲ ਰੜ੍ਹ ਅਤੇ ਗੁਰਪ੍ਰੀਤ ਸਿੰਘ ਕੋਟਲੱਲੂ ਤਿੰਨੇ ਜਿਲ੍ਹਾ ਕਨਵੀਨਰ ਨਿਯੁਕਤ ਕੀਤੇ ਗਏ। ਇਸੇ ਤਰ੍ਹਾਂ ਪੂਰੇ ਪੰਜਾਬ ਵਿੱਚ ਜਿਲ੍ਹਾ ਕਨਵੀਨਰ ਨਿਯੁਕਤ ਕੀਤੇ ਜਾਣਗੇ।

ABOUT THE AUTHOR

...view details