ਯੂਬੀਡੀਸੀ ਡਰੇਨ ਖਾਲੜਾ ਵਿੱਚੋਂ ਮਿਲੀ ਅਣਪਛਾਤੀ ਲਾਸ਼ - body found in UBDC drain Khalra
ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਥਾਣਾ ਖਾਲੜਾ ਦੇ ਨਜ਼ਦੀਕ ਪੈਂਦੀ ਯੂਬੀਡੀਸੀ ਡਰੇਨ ਵਿੱਚੋਂ ਅਣਪਛਾਤੀ ਲਾਸ਼ ਮਿਲਣ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਖਾਲੜਾ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਖਾਲੜਾ ਦੇ ਐੱਸਐੱਚਓ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਯੂਬੀਡੀਸੀ ਡਰੇਨ ਖਾਲੜਾ ਵਿੱਚ ਇੱਕ ਅਣਪਛਾਤੀ ਲਾਸ਼ ਰੁੜ੍ਹ ਕੇ ਆਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਾਰਟੀ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਜ਼ਿਆਦਾ ਗਲੀ ਸੜੀ ਹੋਣ ਕਾਰਨ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।