ਅਣਪਛਾਤੇ ਗੱਡੀ ਨੇ ਲਈ ਇਕ ਵਿਅਕਤੀ ਦੀ ਜਾਨ, ਜਾਂਚ ਚ ਜੁੱਟੀ ਪੁਲਿਸ - ਕੈਂਟਰ ਚਾਲਕ ਨੂੰ ਕਿਸੇ ਅਣਪਛਾਤੀ ਗੱਡੀ ਵੱਲੋਂ ਟੱਕਰ ਮਾਰ ਦਿੱਤੀ
ਜਲੰਧਰ: ਫਗਵਾੜਾ ਵਿਖੇ ਇਕ ਕੈਂਟਰ ਚਾਲਕ ਨੂੰ ਕਿਸੇ ਅਣਪਛਾਤੀ ਗੱਡੀ ਵੱਲੋਂ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਕੈਂਟਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਕੈਂਟਰ ਚਾਲਕ ਕੋਲਡ ਡਰਿੰਕ ਦੀਆਂ ਬੋਤਲਾਂ ਨੂੰ ਲੁਧਿਆਣਾ ਤੋਂ ਪਠਾਨਕੋਟ ਵੱਲ ਨੂੰ ਲੈ ਕੇ ਜਾ ਰਿਹਾ ਸੀ ਤਾਂ ਰਸਤੇ ’ਚ ਇਹ ਹਾਦਸਾ ਵਾਪਰਿਆ। ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਇਕ ਕੈਂਟਰ ਚਾਲਕ ਨੂੰ ਅਣਪਛਾਤੇ ਵਿਅਕਤੀ ਨੇ ਟੱਕਰ ਮਾਰ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ਤੇ ਹੀ ਆ ਕੇ ਜਾਂਚ ਕੀਤੀ ਅਤੇ ਉਥੇ ਲੱਗੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਮ੍ਰਿਤਕ ਦੀ ਪਹਿਚਾਣ ਜਗਦੇਵ ਸਿੰਘ ਪੁੱਤਰ ਸੌਦਾਗਰ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਧਾਰਾ 289,304,427 ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਦਿੱਤਾ ਜਾਵੇਗਾ।