ਪੰਜਾਬ ਦੀ ਬਿਊਰੋਕ੍ਰੇਸੀ ਨੂੰ ਨਹੀਂ ਆ ਰਹੀ ਸਮਝ ਕਿ ਕੌਣ ਹੈ ਪੰਜਾਬ ਦਾ ਮੁੱਖ ਮੰਤਰੀ- ਗਜੇਂਦਰ ਸ਼ੇਖਾਵਤ - law and order situation in Punjab
ਬਰਨਾਲਾ: ਸੰਗਰੂਰ ਲੋਕ ਸਭਾ ਹਲਕਾ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ 'ਤੇ ਕੇਂਦਰੀ ਮੰਤਰੀ ਅਤੇ ਪੰਜਾਬ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੀ ਅਮਨ ਕਾਨੂੰਨ ਦੀ ਵਿਵਸਥਾ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸੂਬੇ ਦੇ ਲੋਕਾਂ ਨੇ ਵੱਡਾ ਫ਼ਤਵਾ ਦਿੱਤਾ ਪਰ ਪੰਜਾਬ ਦੇ ਲੋਕ ਸਰਕਾਰ ਦੀ ਤਿੰਨ ਮਹੀਨੇ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਚੁੱਕੀ ਹੈ ਜਿਸਦੇ ਚੱਲਦੇ ਦਿਨ-ਦਿਹਾੜੇ ਕਤਲ ਹੋ ਰਹੇ ਹਨ। ਗਾਇਕ ਸਿੱਧੂ ਮੂਸੇ ਵਾਲਾ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਵੱਡਾ ਕਲੰਕ ਬਣ ਗਿਆ ਹੈ। ਪੰਜਾਬ ਦੀ ਬਿਊਰੋਕ੍ਰੇਸੀ ਨੂੰ ਸਮਝ ਨਹੀਂ ਆ ਰਹੀ ਕਿ ਪੰਜਾਬ ਦਾ ਮੁੱਖ ਮੰਤਰੀ ਕੌਣ ਹੈ। ਪੰਜਾਬ ਨੂੰ ਦਿੱਲੀ ਤੋਂ ਕੰਟਰੋਲ ਕੀਤਾ ਜਾ ਰਿਹਾ ਹੈ।