ਕੇਂਦਰੀ ਮੰਤਰੀ ਸਤਿਆਪਾਲ ਸਿੰਘ ਬਘੇਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ - Satyapal Singh Baghel paid obeisance at Sachkhand Sri Harmandir Sahib
ਅੰਮ੍ਰਿਤਸਰ: ਕੇਂਦਰੀ ਮੰਤਰੀ ਸਤਿਆਪਾਲ ਸਿੰਘ ਬਘੇਲ ਮੋਗਾ ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ ਅੱਜ ਅੰਮ੍ਰਿਤਸਰ ਪੁੱਜੇ। ਜਿੱਥੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੇਂਦਰੀ ਮੰਤਰੀਆਂ ਨੂੰ ਭੇਜਿਆ ਜਾ ਰਿਹਾ ਹੈ ਤਾਂ ਜੋ ਪਿਛੜੇ ਇਲਾਕਿਆਂ ਦਾ ਦੌਰਾ ਕੀਤਾ ਜਾ ਸਕੇ। ਜਿੱਥੇ ਵਿਕਾਸ ਨਹੀਂ ਹੋ ਸਕਿਆ ਜਿਸ ਦੇ ਚੱਲਦਿਆਂ ਅੱਜ ਕੇਂਦਰੀ ਮੰਤਰੀ ਸਤਿਆਪਾਲ ਸਿੰਘ ਬਘੇਲ ਮੋਗਾ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਸਿੱਖ ਗੁਰੂਆਂ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਉਨ੍ਹਾਂ ਦੇ ਜੀਵਨ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਅਤੇ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਉਹ ਅੱਜ ਇੱਥੇ ਮੱਥਾ ਟੇਕਣ ਲਈ ਪਹੁੰਚੇ ਹਨ ਜਦਕਿ ਉਨ੍ਹਾਂ ਨੇ ਦਿੱਲੀ ਵਿਖੇ ਵੀ ਅਜਿਹਾ ਹੀ ਕੀਤਾ। ਹਿੰਸਾ ਮਾਮਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ 48 ਘੰਟਿਆਂ 'ਚ ਪੂਰਾ ਮਾਮਲਾ ਖੁੱਲ੍ਹ ਗਿਆ ਹੈ।