ਸ੍ਰੀ ਅਨੰਦਪੁਰ ਸਾਹਿਬ ਤੋਂ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ
ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਊਨਾ ਤੋਂ ਵੰਦੇ ਭਾਰਤ ਟ੍ਰੇਨ ਨੂੰ ਹਰੀ ਝੰਡੀ ਦਿਖਾਈ ਗਈ। ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ ਤੋਂ ਵੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਹਰੀ ਝੰਡੀ ਦੇ ਕੇ ਇਸ ਨੂੰ ਰਵਾਨਾ ਕੀਤਾ ਗਿਆ। ਇਸ ਦੌਰਾਨ ਜਿੱਥੇ ਹਜ਼ਾਰਾਂ ਬੀਜੇਪੀ ਵਰਕਰਾਂ ਨੇ ਇਸ ਟ੍ਰੇਨ ਦਾ ਸਵਾਗਤ ਕੀਤਾ ਉਥੇ ਹੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਕੇਵਲ ਸਿੰਘ ਢਿੱਲੋਂ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਰਹੇ। ਇਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਫੈਲੀ ਹੋਈ ਹੈ। ਪੰਜਾਬ ਨੂੰ ਭਗਵੰਤ ਮਾਨ ਨਹੀਂ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਚਲਾ ਰਹੇ ਹਨ ਸਿਰਫ਼ ਭਗਵੰਤ ਮਾਨ ਦਾ ਮਖੌਟਾ ਹੈ। ਜੇਕਰ ਪੰਜਾਬ ਸਰਕਾਰ ਨੂੰ ਥੋੜ੍ਹੀ ਬਹੁਤੀ ਵੀ ਸ਼ਰਮ ਹੈ ਤਾਂ ਪੰਜਾਬ ਸਰਕਾਰ ਨੂੰ ਕੁਮਾਰ ਵਿਸ਼ਵਾਸ ਤੇ ਤੇਜਿੰਦਰਪਾਲ ਬੱਗਾ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।