ਪਹਿਲੀ ਗਾਰੰਟੀ ਪੂਰੀ ਹੋਣ ’ਤੇ ’ਆਪ’ ਦੇ ਵਰਕਰਾਂ ਨੇ ਇੰਝ ਮਨਾਏ ਜਸ਼ਨ... - Upon completion of the first guarantee
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ 300 ਯੂਨਿਟ ਮੁਫਤ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਅੱਗੇ ਇਕੱਠੇ ਹੋਏ ਵੱਡੀ ਗਿਣਤੀ ਵਿੱਚ ਆਪ ਵਰਕਰਾਂ ਵੱਲੋਂ ਜਿੱਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਉੱਥੇ ਹੀ ਕਿਹਾ ਕਿ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਵਰਗ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਅੱਜ ਇਹ ਗਾਰੰਟੀ ਪੰਜਾਬ ਸਰਕਾਰ ਵੱਲੋਂ ਪੂਰੀ ਕੀਤੀ ਗਈ ਹੈ। ਐਸਸੀ ਅਤੇ ਬੀਸੀ ਵਰਗ ਨੂੰ 600 ਯੂਨਿਟਾਂ ਤੱਕ ਦਿੱਤੀ ਗਈ ਛੋਟ ਸਬੰਧੀ ਬੋਲਦਿਆਂ ਕਿਹਾ ਕਿ ਰੱਜੇ ਪੁੱਜੇ ਘਰਾਂ ਨੂੰ ਮੁਫ਼ਤ ਬਿਜਲੀ ਨਹੀਂ ਦਿੱਤੀ ਜਾ ਸਕਦੀ ਇਸ ਦੀ ਸਹੂਲਤ ਗ਼ਰੀਬ ਪਰਿਵਾਰਾਂ ਨੂੰ ਹੈ।