ਕਿਰਨ ਖੇਰ ਤੋਂ ਬਾਅਦ ਹੁਣ ਬੈਂਸ ਦੇ ਹੱਕ 'ਚ ਲਗਵਾਏ ਗਏ ਬੱਚਿਆਂ ਤੋਂ ਨਾਅਰੇ - lok insaf party
ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕੁਝ ਬੱਚਿਆਂ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਬੱਚੇ ਬੈਂਸ ਦੇ ਹੱਕ ਵਿੱਚ ਨਾਅਰੇ ਲਗਾਉਂਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਬੱਚਿਆਂ ਵੱਲੋਂ ਚੋਣ ਪ੍ਰਚਾਰ ਕਰਵਾਉਣ 'ਤੇ ਚੋਣ ਕਮਿਸ਼ਨ ਨੇ ਪਾਬੰਦੀ ਲਗਾਈ ਹੋਈ ਹੈ ਤੇ ਇਸੇ ਮਾਮਲੇ ਵਿੱਚ ਚੋਣ ਕਮਿਸ਼ਨ ਕਿਰਨ ਖ਼ੇਰ ਤੇ ਪ੍ਰਿਅੰਕਾ ਗਾਂਧੀ ਨੂੰ ਨੋਟਿਸ ਜਾਰੀ ਕਰ ਚੁੱਕਿਆ ਹੈ ਪਰ ਇਸ ਵੀਡੀਓ ਵਿੱਚ ਜੋ ਨਜ਼ਰ ਆ ਰਿਹਾ ਹੈ ਉਹ ਸਾਫ਼ ਤੌਰ 'ਤੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਧੱਜੀਆਂ ਉਡਾ ਰਿਹਾ ਹੈ।