ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਯੂਨੀਅਨ ਨੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ: ਜ਼ੀਰਾ 'ਚ ਪੰਜਾਬ ਪੈਨਸ਼ਨਰਜ਼ ਸਾਂਝਾ ਫਰੰਟ, ਪੰਜਾਬ ਪਾਵਰਕਾਮ ਮੁਲਾਜ਼ਮ, ਪੈਨਸ਼ਨਰਜ ਤਾਲ ਕਮੇਟੀ ਅਤੇ ਯੂਟੀ ਮੁਲਾਜ਼ਮ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸਮੂਹ ਯੂਨੀਅਨ ਦੇ ਆਗੂਆਂ ਅਤੇ ਮੈਂਬਰਾਂ ਨੇ ਦੱਸਿਆ ਕੀ ਕਾਂਗਰਸ ਸਰਕਾਰ ਨੇ ਜੋ ਵੋਟਾਂ ਸਮੇਂ ਵਾਅਦੇ ਕੀਤੇ ਸਨ, ਕੋਈ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪੌਣੇ ਚਾਰ ਸਾਲ ਵਿੱਚ ਵੋਟਾਂ ਦੌਰਾਨ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਬਲਕਿ ਪਹਿਲਾਂ ਸੰਘਰਸ਼ਾਂ ਨਾਲ ਪ੍ਰਾਪਤ ਕੀਤੀਆਂ ਸਹੂਲਤਾਂ ਵੀ ਵਾਪਸ ਲੈ ਲਈਆਂ ਹਨ।