ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ ਯੂ.ਟੀ. ਮੁਲਾਜ਼ਮਾਂ ਨੂੰ ਹਿਰਾਸਤ ’ਚ ਲਿਆ - Employees detained In Patiala
ਪਟਿਆਲਾ: ਪੰਜਾਬ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪਟਿਆਲਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਕਾਲੀਆਂ ਝੰਡੀਆਂ ਦਿਖਾਉਣ ਪਹੁੰਚੇ। ਇਸ ਮੌਕੇ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ ਰੋਕਿਆ ਗਿਆ ਤੇ ਕੁਝ ਪ੍ਰਦਰਸ਼ਨ ਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਮਨਪ੍ਰੀਤ ਬਾਦਲ ਨੂੰ ਕਾਲੇ ਝੰਡੇ ਦਿਖਾਉਣ ਜਾ ਰਹੇ ਮੁਲਾਜ਼ਮ ਆਗੂ ਹਰਦੀਪ ਟੋਡਰਪੁਰ ਤੇ ਦਰਸ਼ਨ ਬੇਲੂਮਾਜਰਾ ਸਮੇਤ 30 ਤੋਂ ਵੱਧ ਮੁਲਾਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।