ਯੂਪੀ 'ਚ ਰਾਸ਼ਟਰਪਤੀ ਰਾਜ ਕੀਤਾ ਜਾਵੇ ਲਾਗੂ: ਰਾਜੀਵ ਕੁਮਾਰ ਲਵਲੀ - ਰਾਸ਼ਟਰਪਤੀ ਰਾਜ ਕੀਤਾ ਜਾਵੇ ਲਾਗੂ
ਲੁਧਿਆਣਾ: ਆਜ਼ਾਦ ਸਮਾਜ ਪਾਰਟੀ ਅਤੇ ਭੀਮ ਆਰਮੀ ਵੱਲੋਂ ਸਾਂਝੇ ਤੌਰ 'ਤੇ ਯੂਪੀ ਹਾਥਰਸ 'ਚ ਦਰਿੰਦਗੀ ਦਾ ਸ਼ਿਕਾਰ ਹੋਈ ਮਨੀਸ਼ਾ ਨੂੰ ਇਨਸਾਫ਼ ਦਿਵਾਉਣ ਲਈ 1 ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਡਲ ਮਾਰਚ ਜਲੰਧਰ-ਲੁਧਿਆਣਾ ਬਾਈਪਾਸ ਜਾ ਕੇ ਮੁਕੰਮਲ ਹੋਇਆ। ਇਸ ਦੌਰਾਨ ਆਜ਼ਾਦ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਾਜੀਵ ਕੁਮਾਰ ਲਵਲੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦਾ ਪੁਤਲਾ ਵੀ ਫੂਕਿਆ ਗਿਆ। ਉਨ੍ਹਾਂ ਨੇ ਮੰਗ ਕੀਤੀ ਕਿ ਯੂਪੀ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਅਸਤੀਫ਼ਾ ਦੇਣ ਅਤੇ ਉੱਤਰ ਪ੍ਰਦੇਸ਼ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕੀਤਾ ਜਾਵੇ।