ਅਬੋਹਰ 'ਚ 15-18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਸ਼ੁਰੂ - ਅਬੋਹਰ ਸਿਵਲ ਹਸਪਤਾਲ
ਫਾਜ਼ਿਲਕਾ: ਅਬੋਹਰ ਸਿਵਲ ਹਸਪਤਾਲ (Civil Hospital) ਵਿੱਚ 15 ਤੋਂ 18 ਸਾਲ ਦੇ ਬੱਚਿਆਂ ਨੂੰ ਕੋਰੋਨਾ ਵੈਕਸੀਨੇਸ਼ਨ (Corona vaccination) ਲਗਾਉਣੀ ਸ਼ੁਰੂ ਹੋ ਗਈ ਹੈ।ਸਿਵਲ ਸਰਜਨ ਗਗਨਦੀਪ ਸਿੰਘ ਦੀ ਅਗਵਾਈ ਹੇਠ ਅੱਜ 15 ਤੋਂ 18 ਸਾਲ ਦੇ ਬੱਚਿਆਂ ਦੇ ਲਈ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨੂੰ ਲੈ ਕੇ ਡਬਲਯੂ ਐਚ ਓ ਨਾਲ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਹੋਵੇਗੀ। ਜਿਸ ਵਿੱਚ ਇਸ ਨੂੰ ਲੈ ਕੇ ਹੋਰ ਸਾਵਧਾਨੀਆਂ ਬਾਰੇ ਦੱਸਿਆ ਜਾਣਗੀਆਂ। ਉਨ੍ਹਾਂ ਕਿਹਾ ਕਿ ਸਟਾਫ ਦੀ ਕਮੀ ਦੇ ਚਲਦਿਆਂ ਸਿਵਲ ਹਸਪਤਾਲ ਵਿਚ ਇਹ ਕੈਂਪ ਲਗਾਇਆ ਗਿਆ ਹੈ ਅਤੇ ਵੱਧ ਤੋਂ ਵੱਧ ਲੋਕ ਆਪਣੇ ਬੱਚਿਆਂ ਨੂੰ ਲੈ ਕੇ ਇਸ ਵਿਚ ਸ਼ਿਰਕਤ ਕਰਨ ਤਾਂਕਿ ਕੋਰੋਨਾ ਮਹਾਮਾਰੀ ਤੋਂ ਆਉਣ ਵਾਲੀ ਪੀੜੀ ਨੂੰ ਬਚਾਇਆ ਜਾ ਸਕੇ।