ਅਰਵਿੰਦ ਕੇਜਰੀਵਾਲ ਦੀ ਅੰਮ੍ਰਿਤਸਰ ਫੇਰੀ ਤੋਂ ਵਾਲੀਮੀਕਿ ਸਮਾਜ ਨਾਰਾਜ਼
ਅੰਮ੍ਰਿਤਸਰ: ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਪਹੁੰਚੇ ਸਨ। ਜਿੱਥੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ, ਜਿਸ ਤੋਂ ਬਾਅਦ ਦੁਰਗਿਆਣਾ ਤੀਰਥ ਵੀ ਨਤਮਸਤਕ ਹੋਏ, ਪਰ ਵਾਲਮੀਕਿ ਸਮਾਜ ਦੀ ਆਸਥਾ ਦਾ ਕੇਂਦਰ ਵਾਲਮੀਕਿ ਤੀਰਥ ਰਾਮ ਤੀਰਥ ‘ਤੇ ਨਾ ਜਾਣ ਕਰਕੇ ਵਾਲਮੀਕਿ ਸਮਾਜ ਦੇ ਲੋਕਾਂ ‘ਚ ਭਾਰੀ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਵਾਲਮੀਕੀ ਸਮਾਜ ਦੇ ਲੋਕ ਇਸ ਦਾ ਜਵਾਬ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਰੂਰ ਦੇਣਗੇ, ਉਨ੍ਹਾਂ ਕਿਹਾ ਕਿ ਜਦੋਂ ਹੀ ਚੁਨਾਵ ਨੇੜੇ ਆਉਂਦੇ ਨੇ ਉਦੋਂ ਹੀ ਇਨ੍ਹਾਂ ਲੋਕਾਂ ਨੂੰ ਸਾਡੀ ਯਾਦ ਆਉਂਦੀ ਹੈ।