ਪੰਜਾਬ

punjab

By

Published : Apr 13, 2022, 6:03 PM IST

ETV Bharat / videos

ਮਦਰਹੁੱਡ ’ਤੇ ਤੁਰੰਤ ਰੋਕ ਲਗਾਉਣ ਦਾ ਮਾਮਲਾ, ਵੱਖ-ਵੱਖ ਸੰਗਠਨਾਂ ਨੇ ਡੀਸੀ ਨੂੰ ਦਿੱਤਾ ਮੰਗ ਪੱਤਰ

ਹੁਸਿ਼ਆਰਪੁਰ: ਜ਼ਿਲ੍ਹੇ ’ਚ ਵੱਖ-ਵੱਖ ਸਿੱਖ ਸੰਗਠਨਾਂ ਵਲੋਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨਾਲ ਮੁਲਾਕਾਤ ਕਰਕੇ ਹਾਲ ਹੀ ਚ ਰਿਲੀਜ਼ ਹੋਈ ਫਿਲਮ ਮਦਰਹੁੱਡ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਦਿੱਤਾ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਕ ਕੰਪਨੀ ਵਲੋਂ ਖਾਲਸਾ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੋਝੀਆਂ ਹਰਕਤਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਜਿਸ ਤਹਿਤ ਪਹਿਲਾਂ ਵੀ ਸਿੱਖ ਗੁਰੂ ਸਾਹਿਬਾਨ ਦੀਆਂ ਕਾਰਟੂਨਸ ਵਾਲੀਆਂ ਫਿਲਮਾਂ ਬਣਾ ਕੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾਂਦਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੁਰੰਤ ਅਜਿਹੀਆਂ ਫਿਲਮਾਂ ’ਤੇ ਰੋਕ ਲਗਾਏ ਤੇ ਫਿਲਮ ਨੂੰ ਕਿਸੇ ਵੀ ਸਿਨੇਮਾ ਘਰ ਅਤੇ ਸੋਸ਼ਲ ਮੀਡੀਆ ਦੇ ਪਲੇਟਫਾਰਮ ਤੇ ਰਿਲੀਜ਼ ਹੋਣ ਤੋਂ ਰੋਕਿਆ ਜਾਵੇ ਕਿਉਂਕਿ ਖਾਲਸਾ ਪੰਥ ਅਜਿਹੀਆਂ ਹਰਕਤਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

ABOUT THE AUTHOR

...view details