ਵੀਰ ਬਾਲ ਦਿਵਸ:ਦਮਦਮੀ ਟਕਸਾਲ ਮੁਖੀ ਨੇ ਪੀਐਮ ਦਾ ਕੀਤਾ ਧੰਨਵਾਦ
ਨਵੀਂ ਮੁੰਬਈ:ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਮੌਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਦੇਸ਼ ਭਰ ’ਚ ਹਰ ਸਾਲ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ਵਜੋਂ ਮਨਾਉਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਹੈ (Veer Baal Divas:Damdami Taksal Head thanks PM)। ਨਵੀਂ ਮੁੰਬਈ ਦੇ ਗੁ: ਸੀ ਬੀ ਡੀ ਬੇਲਾ ਪੁਰ ਵਿਖੇ ਪ੍ਰਕਾਸ਼ ਪੁਰਬ ਮੌਕੇ ਕਥਾ ਦੌਰਾਨ ਉਨ੍ਹਾਂ ਕਿਹਾ ਕਿ 325 ਸਾਲਾਂ ਦੌਰਾਨ ਹਿੰਦੁਸਤਾਨ ਦੀ ਕਿਸੇ ਵੀ ਹਕੂਮਤ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਨ ਬਾਰੇ ਨਹੀਂ ਸੋਚਿਆ, ਪਰ ਪ੍ਰਧਾਨ ਮੰਤਰੀ ਨੇ ਇਸ ਵੱਡੇ ਫ਼ੈਸਲੇ ਰਾਹੀਂ ਸਿੱਖ ਪੰਥ ਦੀ ਇਤਿਹਾਸਕ ਭੂਮਿਕਾ ਪ੍ਰਤੀ ਵਿਸ਼ਵ ਨੂੰ ਜਾਣੂ ਕਰਾਉਣ ਦਾ ਵੱਡਾ ਉਪਰਾਲਾ (Big attempt to preachment of sikh history) ਕੀਤਾ ਗਿਆ ਹੈ।