ਸਿੱਧੂ ਮੂਸੇਵਾਲਾ ਦੇ ਕਾਤਲਾਂ ਦੀਆਂ ਗੱਡੀਆਂ ਕੈਮਰੇ 'ਚ ਕੈਦ ! - ਮਾਨਸਾ ਦੇ ਪਿੰਡ ਜਵਾਹਰਕੇ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਗੋਲੀ ਲੱਗਣ ਦੀ ਖ਼ਬਰ ਮਿਲੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹੁਣ ਖਬਰ ਆ ਰਹੀ ਹੈ ਕਿ ਸਿੱਧੂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ 'ਚ ਉਸ 'ਤੇ ਗੋਲੀਬਾਰੀ ਹੋਈ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਹਮਲੇ 'ਚ ਸਿੱਧੂ ਦੇ 2 ਸਾਥੀ ਵੀ ਜ਼ਖਮੀ ਹੋਏ ਹਨ। ਜਿਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਕਤਲ ਕਰਨ ਵਾਲਿਆ ਦੀਆਂ ਗੱਡੀਆਂ ਲੰਘਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ, ਜਿਸ ਦੀ ਕੀ ਡੀਜੀਪੀ ਪੰਜਾਬ ਨੇ ਵੀ ਪੁਸ਼ਟੀ ਹੋਣ ਦੀ ਗੱਲ ਕਹੀ ਹੈ।