ਨੌਜਵਾਨ ਦੀ ਕੁੱਟਮਾਰ ਕਰਕੇ ਗੰਜਾ ਕਰਨ ਦੀ ਵੀਡਿਉ ਹੋਈ ਵਾਇਰਲ - ਵੀਡਿਉ ਸ਼ੋਸਲ ਮੀਡੀਆ
ਸ੍ਰੀ ਮੁਕਤਸਰ ਸਾਹਿਬ: ਮਲੋਟ ਦੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਗੰਜਾ ਕਰਨ ਦੀ ਵੀਡਿਉ ਸ਼ੋਸਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।ਇਸ ਘਟਨਾ ਬਾਰੇ ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਨੇ ਨੌਜਵਾਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ।ਇਸ ਘਟਨਾ ਬਾਰੇ ਪੁਲਿਸ ਅਧਿਕਾਰੀ ਮੋਹਨ ਲਾਲ ਨੇ ਕਿਹਾ ਹੈ ਕਿ ਲੜਕੇ ਦੀ ਕੁੱਟਮਾਰ ਕਰਨ ਦੀ ਸੂਚਨਾ ਮਿਲੀ ਸੀ ਅਤੇ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਮੁਲਜ਼ਮਾਂ ਉਤੇ ਬਣਦੀ ਕਾਰਵਾਈ ਕੀਤੀ ਜਾਵੇ।