ਵਿਜੀਲੈਂਸ ਨੇ 4 ਹਜ਼ਾਰ ਦੀ ਰਿਸ਼ਵਤ ਲੈਂਦਾ ਏਐਸਆਈ ਕੀਤਾ ਕਾਬੂ - ਭ੍ਰਿਸ਼ਟਾਚਾਰ ਵਿਰੁੱਧ ਚਲਾਈ
ਹੁਸ਼ਿਆਰਪੁਰ: ਵਿਜੀਲੈਂਸ ਵਿਭਾਗ ਨੇ ਥਾਣਾ ਸਿਟੀ 'ਚ ਤੈਨਾਤ ਏਐਸਆਈ ਦਵਿੰਦਰ ਕੁਮਾਰ ਭੁੱਚੀ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐਸਪੀ ਵਿਜੀਲੈਂਸ ਨਿਰੰਜਨ ਸਿੰਘ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਸੀ। ਇਸ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਬਿਜਨੈਸ ਵਿਭਾਗ ਦੀ ਟੀਮ ਨੇ ਦੀਪਕ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਸਿਟੀ 'ਚ ਤੈਨਾਤ ਏਐਸਆਈ ਦਵਿੰਦਰ ਕੁਮਾਰ ਭੁੱਚੀ ਨੂੰ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਸ਼ੀ ਵਿਰੁੱਧ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।