ਦਲਿਤਾਂ ਦੇ ਮੁੱਦਿਆਂ ਨੂੰ ਲੈ ਕੇ ਵਿਜੇ ਸਾਂਪਲਾ ਨੇ ਕੀਤੀ ਪ੍ਰੈੱਸ ਕਾਨਫਰੰਸ - 2 ਦਿਨਾਂ ਵਿੱਚ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ
ਜਲੰਧਰ: ਬੀਤੀ ਰਾਤ ਪਿੰਡ ਚੱਕ ਜਾਨੀਸਰ ਵਿਖੇ ਦਲਿਤ ਨੌਜਵਾਨ ਨੂੰ ਕੁੱਝ ਹੋਰ ਨੌਜਵਾਨਾਂ ਵੱਲੋਂ ਕੁੱਟਮਾਰ ਕਰਕੇ ਉਸ ਨੂੰ ਪਿਸ਼ਾਬ ਪਿਲਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮੌਕੇ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਦਲਿਤ ਨੌਜਵਾਨ 'ਤੇ ਹੋਏ ਅੱਤਿਆਚਾਰ ਨੂੰ ਲੈ ਕੇ ਯੁਵਕ ਨਾਲ ਮਿਲਣ ਲਈ ਗਏ ਸੀ ਪਰ ਉਨ੍ਹਾਂ ਨੂੰ ਕੁੱਝ ਲੋਕਾਂ ਵੱਲੋ ਉੱਥੇ ਜਾਣ ਤੋਂ ਰੋਕਿਆਂ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਜਥੇਬੰਦੀਆਂ ਦੇ ਅੰਦੋਲਨ ਦੀ ਆੜ 'ਚ ਹੋਰ ਰਾਜਨੀਤੀ ਦਲ ਵਿਸ਼ੇਸ਼ ਰੂਪ ਕਾਂਗਰਸ ਫਾਇਦਾ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਵਰਗ ਕਿਸਾਨਾਂ ਦੇ ਅੰਦੋਲਨ ਦੇ ਨਾਲ ਖੜ੍ਹੇ ਹਨ। ਇਸ ਦੇ ਨਾਲ ਹੀ ਵਿਜੇ ਸਾਂਪਲਾ ਨੇ 2 ਦਿਨਾਂ ਵਿੱਚ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ ਨਹੀਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਕੀਤਾ ਜਾਵੇਗਾ।